Saturday, September 20, 2014

ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ

ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ
ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ

‘ਜਦੋਂ ਦੁਸ਼ਮਣ ਨੇ ਸਿੰਘਾਂ ਦੀ ਬਹਾਦਰੀ ਤੇ ਸਿਦਕ ਦਾ ਲੋਹਾ ਮੰਨਿਆ’
ਦਿੱਲੀ ਪੁਲਿਸ ਦੇ ਕਮਿਸ਼ਨਰ '' ਵੇਦ ਮਾਰਵਾਹ'' ਦੇ ਮੂਹੋਂ ਨਿਕਲੇ ਇਹ ਸ਼ਬਦ

ਹਜ਼ਾਰਾਂ ਸਾਲਾਂ ਦੇ ਮਨੁੱਖੀ ਇਤਿਹਾਸ ਵਿਚ ਆਪਣੀ 543 ਸਾਲ ਦੀ ਬਾਲੜੀ ਉਮਰ ਵਾਲੀ ਸਿੱਖ ਕੌਮ ਨੂੰ ਇਹ ਮਾਣ ਹਾਸਲ ਹੈ ਕਿ ਉਸ ਦੇ ਗਗਨ ’ਤੇ ਹਜ਼ਾਰਾਂ ਨਹੀਂ, ਲੱਖਾਂ ਖ਼ਾਲਸਾ ਜੀ ਦੇ ਇਹੋ ਜਿਹੇ ਚਮਕਦੇ ਸਿਤਾਰੇ ਹਨ, ਜੋ ਬੇਇਨਸਾਫ਼ੀ ਅਤੇ ਜ਼ੁਲਮ ਦੀ ਕਾਲੀ ਬੋਲੀ ਰਾਤ ਵਿਚ ਹੱਕ-ਸੱਚ-ਇਨਸਾਫ ਦੇ ਹਰ ਪਾਂਧੀ ਨੂੰ ਰੌਸ਼ਨੀ ਭਰਪੂਰ, ਜਾਗਦੀਆਂ ਜ਼ਮੀਰਾਂ ਵਾਲਿਆਂ ਦੀ ਡਗਰ ’ਤੇ ਤੁਰਨ ਵਿਚ ਅਗਵਾਈ ਤੇ ਹੌਸਲਾ ਬਖ਼ਸ਼ਦੇ ਹਨ। ਗੁਰੂ ਕਲਗ਼ੀਧਰ ਦੇ ਵਰੋਸਾਏ ਖ਼ਾਲਸਾ ਪੰਥ ਦੇ ਦੋ ਲਾਡਲੇ ਸਪੁੱਤਰਾਂ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਨੇ ਆਪਣੀ ਅਦੁੱਤੀ ਬਹਾਦਰੀ ਤੇ ਲਾਸਾਨੀ ਸ਼ਹਾਦਤ ਨਾਲ ਖ਼ਾਲਸਾਈ ਗਗਨ ਨੂੰ ਤਾਂ ਲਟ ਲਟ ਰੌਸ਼ਨ ਕੀਤਾ ਹੀ ਹੈ ਪਰ ਨਾਲ ਹੀ ਉਹ ਅਜੋਕੇ ਖ਼ਾਲਸਤਾਨੀ ਸੰਗਰਾਮ ਦੇ ਮੁੱਖ ਕੇਂਦਰ ਬਿੰਦੂ ਵੀ ਹੋ ਨਿੱਬੜੇ ਹਨ। ਲੱਖਾਂ ਫ਼ੌਜਾਂ ਦੀ ਕਮਾਂਡ ਕਰਨ ਵਾਲਾ ਅਕਾਲ ਤਖ਼ਤ ਸਾਹਿਬ ’ਤੇ ਹਮਲਾਵਰ ਜਨਰਲ ਵੈਦਿਆ ਤਾਂ ਇਤਿਹਾਸ ਦੇ ਘੱਟੇ ਵਿਚ ਗੁਆਚ ਗਿਆ ਹੈ ਪਰ ਭਾਈ ਜਿੰਦਾ ਤੇ ਭਾਈ ਸੁੱਖਾ ਖ਼ਾਲਸਤਾਨੀ ਫ਼ੌਜਾਂ ਦੇ ਸਦੀਵੀ ਜਰਨੈਲ ਸਥਾਪਤ ਹੋ ਗਏ ਹਨ, ਜਿਨ੍ਹਾਂ ਦੀ ਬਹਾਦਰੀ ਤੇ ਨਿਰਭੈਤਾ ਦਾ ਲੋਹਾ ਦੁਸ਼ਮਣ ਨੇ ਵੀ ਮੰਨਿਆ ਹੈ।
ਜੰਗ ਦੇ ਮੈਦਾਨ ਵਿਚ ਬੱਬਰ ਸ਼ੇਰ ਦੀ ਗਰਜ ਰੱਖਣ ਵਾਲੇ ਇਨ੍ਹਾਂ ਸੂਰਮਿਆਂ ਨੇ ਫਾਂਸੀ ਦੇ ਰੱਸੇ ਨੂੰ ਗਲ ’ਚ ਪਾਉਣ ਤੱਕ ਦਾ ਸਫ਼ਰ ਸੰਤਤਾਈ ਦੀ ਉੱਚ ਆਤਮਿਕ ਅਵਸਥਾ ਵਿਚ ਵਿਚਰਦਿਆਂ ਤਹਿ ਕੀਤਾ। ਇਹਨਾਂ ਦੋ ਜਾਗਦੀਆਂ ਰੂਹਾਂ ਵਾਲਿਆਂ ਨੂੰ ਮੌਤ ਲਾੜੀ ਵਿਆਹੁਣ ਦੇ ਖ਼ਿਆਲ ਨੇ ਅਨੰਦਮਈ ਅਵਸਥਾ ਵਿਚ ਪਹੁੰਚਾ ਦਿੱਤਾ। ਦਗ ਦਗ ਭਖਦੇ ਚਿਹਰਿਆਂ ਦੇ ਤੇਜੱਸਵੀ ਜਲਾਲ ਸਾਹਮਣੇ ਮੌਤ ਨੂੰ ਵੀ ਦੰਦਲ ਪੈ ਗਈ ਹੋਵੇਗੀ। ਪਰ ਨਿਰਮਾਣਤਾ ਦੇ ਪੁੰਜ ਵੀਰਿਆਂ ਨੇ ਜਲਾਦ ਨੂੰ ਵੀ ਗਲ ਨਾਲ ਲਾ ਕੇ ਵਧਾਈ ਦਿੱਤੀ ਕਿਉਂਕਿ ਮੌਤ ਨਾਲ ਅਨੰਦ ਪੜ੍ਹਾਉਣ ਦੀ ਰਸਮ ਤਾਂ ਉਹ ਹੀ ਅਦਾ ਕਰ ਰਿਹਾ ਸੀ। ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਗਜਾਉਂਦਿਆਂ ਫਾਂਸੀ ਦੇ ਰੱਸਿਆਂ ’ਤੇ ਝੂਟਾ ਲੈ ਰਹੇ ਭਾਈ ਸੁੱਖਾ-ਜਿੰਦਾ ਨੂੰ ਮਾਨੋ ਦਸਮੇਸ਼ ਪਿਤਾ ਆਪ ਲੋਰੀਆਂ ਦੇ ਰਹੇ ਸਨ।
ਜਦੋਂ ਅਸੀਂ 18ਵੀਂ ਸਦੀ ਦੇ ਸਿੰਘਾਂ ਦੀ ਬਹਾਦਰੀ ਤੇ ਆਚਰਨ ਦਾ ਹਵਾਲਾ ਦਿੰਦੇ ਹਾਂ ਤਾਂ ਅਹਿਮਦ ਸ਼ਾਹ ਅਬਦਾਲੀ ਦੇ ਨਾਲ ਆਏ ਜਰਨੈਲ-ਇਤਿਹਾਸਕਾਰ ਕਾਜ਼ੀ ਨੂਰ ਮੁਹੰਮਦ ਦਾ ਜ਼ਿਕਰ ਕੀਤਾ ਜਾਂਦਾ ਹੈ। ਕਾਜ਼ੀ ਨੂਰ ਮੁਹੰਮਦ ਦਾ ਕਹਿਣਾ ਹੈ – ‘‘ਇਨ੍ਹਾਂ ਸਿੱਖਾਂ ਨੂੰ ਕੁੱਤੇ ਨਾ ਆਖੋ (ਕਿਉਂਕਿ ਉਹ ਪਹਿਲਾਂ ਆਪ ਹੀ ਸਿੱਖਾਂ ਲਈ ਕੁੱਤਾ, ਫ਼ਾਰਸੀ ਵਿਚ ਸੱਗ ਸ਼ਬਦ ਵਰਤ ਚੁੱਕਾ ਸੀ) ਇਹ ਤਾਂ ਅਸਲੀ ਸ਼ੇਰ ਹਨ। ਜਿਹੜਾ ਜੰਗ ਦੇ ਮੈਦਾਨ ਵਿਚ ਸ਼ੇਰ ਦੀ ਭਬਕਾਰ ਨਾਲ ਜੂਝਦਾ ਹੈ, ਉਹ ਨੂੰ ਕੁੱਤਾ ਕਿਵੇਂ ਆਖਿਆ ਜਾ ਸਕਦਾ ਹੈ? ਉਹ ਤਲਵਾਰ ਦੇ ਯੋਧਿਓ, ਜੇ ਤੁਸੀਂ ਜੰਗ ਦੇ ਦਾਓ ਪੇਚ ਸਿੱਖਣੇ ਹਨ, ਤਲਵਾਰ ਵਾਹੁਣੀ ਸਿੱਖਣੀ ਹੈ ਤਾਂ ਇਨ੍ਹਾਂ ਤੋਂ ਸਿੱਖੋ। ਇਹ ਨਾਇਕਾਂ ਵਾਂਗ ਦੁਸ਼ਮਣ ਦਾ ਟਾਕਰਾ ਕਰਦੇ ਹਨ ਅਤੇ ਫੇਰ ਬੜੀ ਸਫ਼ਾਈ ਨਾਲ ਸੁਰੱਖਿਅਤ ਨਿਕਲ ਵੀ ਜਾਂਦੇ ਹਨ।’’ ਦੁਸ਼ਮਣ ਵੱਲੋਂ ਕੀਤੀ ਗਈ ਸਿਫ਼ਤ ਹੀ ਅਸਲ ਆਚਰਨ ਦੀ, ਭਰੋਸੇਯੋਗ ਜ਼ਾਮਨੀ ਹੁੰਦੀ ਹੈ।
20ਵੀਂ ਸਦੀ ਦੇ ਅੰਤ ਵਿਚ ਖ਼ਾਲਸਤਾਨੀ ਸੰਘਰਸ਼ ਲਈ ਸ਼ਹੀਦ ਡੇਢ ਲੱਖ ਤੋਂ ਜ਼ਿਆਦਾ ਸਿੰਘਾਂ-ਸਿੰਘਣੀਆਂ ਦੀ ਸੂਰਬੀਰਤਾ, ਸਿਦਕ ਅਤੇ ਮੌਤ ਦੇ ਬੇਖ਼ੌਫ ਹੋਣ ਦੇ ਕਰੈਕਟਰ ਦਾ ਰੋਲ-ਮਾਡਲ ਭਾਈ ਜਿੰਦਾ ਤੇ ਭਾਈ ਸੁੱਖਾ ਕਹੇ ਜਾ ਸਕਦੇ ਹਨ।

ਵੇਦ ਮਰਵਾਹਾ, ਦਿੱਲੀ ਪੁਲੀਸ ਦਾ ਮੁਖੀ (ਕਮਿਸ਼ਨਰ) ਹੁਣ ਨੌਕਰੀ ਤੋਂ ਰਿਟਾਇਰ ਹੋ ਚੁੱਕਾ ਹੈ। ਇਸ ਦੀ ਕਮਾਂਡ ਥੱਲੇ, ਦਿੱਲੀ ਪੁਲੀਸ ਨੇ ਦੋ ਵਾਰ ਭਾਈ ਹਰਜਿੰਦਰ ਸਿੰਘ ਜਿੰਦਾ ਨੂੰ ਗ੍ਰਿਫ਼ਤਾਰ ਕੀਤਾ ਸੀ (1985 ਤੇ ਫਿਰ 1987 ਵਿਚ) ਵੇਦ ਮਰਵਾਹੇ ਨੇ, ਰਿਟਾਇਰਮੈਂਟ ਤੋਂ ਬਾਅਦ ਇੱਕ ਕਿਤਾਬ ਲਿਖੀ ਜਿਸ ਦਾ ਸਿਰਲੇਖ ਹੈ – ‘ਅਨਸਿਵਲ ਵਾਰਜ਼ – ਪਥੋਲੌਜੀ ਆਫ਼ ਟੈਰਰਿਜ਼ਮ ਇਨ ਇੰਡੀਆ’।
ਇਸ ਕਿਤਾਬ ਦੇ ਸਫ਼ਾ 16 ’ਤੇ ਉਸ ਨੇ ਇੱਕ ਸਿਰਲੇਖ ਦਿੱਤਾ ਹੈ- ‘ਜਿੰਦਾ ਕੋਈ ਸਧਾਰਣ ਮਨੁੱਖ ਨਹੀਂ ਸੀ’।ਇਸ ਦੀ ਲਿਖਤ ਵਿਚਲਾ ਵੇਰਵਾ, ਕਾਜ਼ੀ ਨੂਰ ਮੁਹੰਮਦ ਦੀ 18ਵੀਂ ਸਦੀ ਦੇ ਸਿੰਘਾਂ ਬਾਰੇ ‘ਗਵਾਹੀ’ ਵਾਂਗ ਹੀ ਹੈ। ਭਾਰਤੀ ਰਾਸ਼ਟਰ ਭਗਤੀ ਤੇ ਫ਼ਿਰਕੂਪੁਣੇ ਨਾਲ ਭਰਿਆ, ਪੰਜਾਬੀ ਹਿੰਦੂ ਮੂਲ ਦਾ ਮਰਵਾਹਾ ਲਿਖਦਾ ਹੈ – ‘‘ਹਰਜਿੰਦਰ ਸਿੰਘ ਜਿੰਦਾ, ਜਿਸ ਨੂੰ ਜਨਰਲ ਵੈਦਿਆ ਦੇ ਕਤਲ ਕੇਸ ਵਿਚ ਸਜ਼ਾ ਹੋਈ ਅਤੇ ਬਾਅਦ ਵਿਚ ਫਾਂਸੀ ’ਤੇ ਲਟਕਾਇਆ ਗਿਆ ਕੋਈ ਸਧਾਰਨ ਮਨੁੱਖ ਨਹੀਂ ਸੀ। … ਇਹ ਸਿਰਫ਼ ਇੱਕ ਬੇਤਰਸ ਹਤਿਆਰਾ ਨਹੀਂ ਸੀ। ਉਸ ਦੀ ਸ਼ਖ਼ਸੀਅਤ ਦਾ ਇੱਕ ਬੜਾ ਅਨੋਖਾ ਪੱਖ ਵੀ ਸੀ। ਉਹ ਜਦੋਂ ਸਖ਼ਤ ਜ਼ਖਮੀ ਸੀ ਅਤੇ ਜੀਵਨ-ਮੌਤ ਦੀ ਲੜਾਈ ਲੜ ਰਿਹਾ ਸੀ, ਉਦੋਂ ਵੀ ਉਹ ਬੜਾ ਮਖੌਲੀਆ ਅਤੇ ਦਿਲ ਨੂੰ ਲੁਭਾਉਣ ਵਾਲਾ ਅੰਦਾਜ਼ ਰੱਖਦਾ ਸੀ। ਜਦੋਂ ਮੈਂ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਪਹਿਲੀ ਵਾਰ ਮਿਲਿਆ ਤਾਂ ਮੈਂ ਮਹਿਸੂਸ ਕੀਤਾ ਕਿ ਉਹ ਕੋਈ ਮਨੋਰੋਗੀ ਨਹੀਂ ਸੀ ਬਲਕਿ ਉਸ ਦੀ ਮਾਨਸਿਕਤਾ ਵਿਚ ਐਸੇ ਅਸਾਧਾਰਨ ਤੱਤ ਸਨ, ਜਿਹੜੇ ਉਸ ਨੂੰ ਇੱਕ ਵੱਖਰੀ ਦਿੱਖ ਵਾਲਾ ਇਨਸਾਨ ਸਥਾਪਤ ਕਰਦੇ ਸਨ।’’
ਵੇਦ ਮਰਵਾਹਾ ਅੱਗੋਂ ਛੋਟਾ ਸਿਰਲੇਖ ਦਿੰਦੇ ਹਨ – ‘ਪਹਿਲੀ ਗ੍ਰਿਫ਼ਤਾਰੀ’ ਲਿਖਤ ਅਨੁਸਾਰ -‘‘ਜਿੰਦਾ ਪਹਿਲੀ ਵਾਰ ਅਚਾਨਕ ਹੀ 1985 ਵਿਚ ਪੁਲੀਸ ਦੇ ਹੱਥ ਲੱਗ ਗਿਆ। ਉਦੋਂ ਦਿੱਲੀ ਵਿਚ ਲਗਾਤਾਰ ਬੈਂਕ ਲੁੱਟੇ ਜਾ ਰਹੇ ਸਨ ਪਰ ਪੁਲੀਸ ਨੂੰ ਕੋਈ ਸੂਹ ਨਹੀਂ ਸੀ ਮਿਲ ਰਹੀ। ਮੈਨੂੰ ਰੋਜ਼ਾਨਾ ਭਾਰਤ ਦੇ ਗ੍ਰਹਿ ਮੰਤਰੀ ਤੋਂ ਝਾੜਾਂ ਪੈ ਰਹੀਆਂ ਸਨ ਅਤੇ ਮੀਡੀਏ ਵਿਚ ਵੀ ਦਿੱਲੀ ਪੁਲੀਸ ਦੀ ਦੁਰਗਤ ਬਣ ਰਹੀ ਸੀ। ਉਦੋਂ ਤੱਕ ਸਾਨੂੰ ਚਿੱਤ ਚੇਤੇ ਵੀ ਨਹੀਂ ਸੀ ਕਿ ਇਨ੍ਹਾਂ ਬੈਂਕ ਡਕੈਤੀਆਂ ਨਾਲ ਪੰਜਾਬ ਦੇ ਦਹਿਸ਼ਤਗਰਦਾਂ ਦਾ ਵੀ ਕੋਈ ਸਬੰਧ ਹੋ ਸਕਦਾ ਹੈ। ਜਿੰਦੇ ਦੀ ਗ੍ਰਿਫ਼ਤਾਰੀ, ਇੱਕ ਛੋਟੇ ਦਰਜੇ ਦੀ ਜਾਣਕਾਰੀ ਦੇ ਆਧਾਰ ’ਤੇ ਹੋਈ, ਜਿਸ ਦਾ ਸਬੰਧ ਕਿਸੇ ਕਾਰ ਦੀ ਚੋਰੀ ਨਾਲ ਸੀ। ਕ੍ਰਾਈਮ ਬਰਾਂਚ ਦੇ ਐਡੀਸ਼ਨਲ ਕਮਿਸ਼ਨਰ ਆਰ. ਕੇ. ਸ਼ਰਮਾ ਨੇ ਮੈਨੂੰ ਇੱਕ ਐਤਵਾਰ ਦੀ ਸਵੇਰ, ਫ਼ੋਨ ਕਰ ਕੇ ਜਿੰਦੇ ਦੀ ਗ੍ਰਿਫ਼ਤਾਰੀ ਦੀ ‘ਵੱਡੀ ਪ੍ਰਾਪਤੀ’ ਸਬੰਧੀ ਦੱਸਿਆ। ਉਦੋਂ ਪਹਿਲੀ ਵਾਰ ਦਿੱਲੀ ਪੁਲੀਸ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਇੱਕ ਅਚਾਨਕ ਇੱਕ ਮਾਰਕਾਖੇਜ਼ ਕੰਮ ਕੀਤਾ ਹੈ।’’
ਮਰਵਾਹੇ ਦੀ ਲਿਖਤ ਦਾ ਅਗਲਾ ਸਿਰਲੇਖ ਹੈ -‘ਪੁੱਛ ਗਿੱਛ (ਇੰਟੈਰੋਗੇਸ਼ਨ)’ ਮਰਵਾਹੇ ਅਨੁਸਾਰ -‘‘ਮੈਂ ਆਪਣੇ ਘਰੋਂ ਫ਼ੌਰਨ ਕ੍ਰਾਈਮ ਬਰਾਂਚ ਇੰਟੈਰੋਗੇਸ਼ਨ ਸੈਂਟਰ ਪਹੁੰਚਿਆ ਅਤੇ ਇਸ ਸਧਾਰਨ ਜਿਹੀ ਦਿੱਖ ਵਾਲੇ ਵਿਅਕਤੀ ਦੀ ਇੱਕ ਘੰਟੇ ਤੋਂ ਜ਼ਿਆਦਾ ਸਮਾਂ ਪੁੱਛਗਿੱਛ (ਇਸ ਨੂੰ ਤਸ਼ੱਦਦ ਪੜ੍ਹਿਆ ਜਾਵੇ) ਕੀਤੀ। ਮੈਂ ਉਸ ਵੱਲੋਂ ਕਹਾਣੀ ਬਿਆਨ ਕਰਨ ਦੇ ਢੰਗ ਤੋਂ ਬੜਾ ਅਚੰਭਿਤ ਹੋਇਆ ਅਤੇ ਉਸ ਵੱਲੋਂ ਦੱਸੀਆਂ ਗਈਆਂ ਗੱਲਾਂ ਤੋਂ ਵੀ। ਉਸ ਦੀ ਖੱਲੜੀ ਵਿਚ ਡਰ ਨਾਂ ਦੀ ਕੋਈ ਚੀਜ਼ ਨਹੀਂ ਸੀ ਅਤੇ ਨਾ ਹੀ ਉਸ ਨੂੰ ਆਪਣੇ ਕੀਤੇ ਤੋਂ ਪਛਤਾਵਾ ਸੀ। ਉਹ ਤਾਂ ਬਾਲੀਵੁੱਡ ਦੀਆਂ ਫ਼ਿਲਮਾਂ ਦੇ ਅੰਦਾਜ਼ ਵਿਚ ਪੁਲੀਸ ਨੂੰ ਥਾਂ-ਥਾਂ ਝਕਾਨੀ ਦੇ ਕੇ ਨਿਕਲਣ ਦੇ ਕਾਰਨਾਮਿਆਂ ਨੂੰ ਬੜੇ ਚਸਕੇ ਲੈ ਕੇ ਸੁਣਾ ਰਿਹਾ ਸੀ। ਮੇਰੇ ਸਾਹਮਣੇ ਅੰਮ੍ਰਿਤਸਰ ਸ਼ਹਿਰ ਦਾ ਇੱਕ ਨੌਜਵਾਨ ਸਿੱਖ ਖੜ੍ਹਾ ਸੀ ਜਿਸ ਨੇ ਸਮੁੱਚੀ ਦਿੱਲੀ ਪੁਲੀਸ ਨੂੰ ਵਖਤ ਪਾਇਆ ਹੋਇਆ ਸੀ, ਇਸ ਤੱਥ ਦੀ ਵੀ ਉਹ ਨੂੰ ਬੜੀ ਖ਼ੁਸ਼ੀ ਸੀ। ਉਸ ਨੇ ਆਪਣੇ ਖ਼ਾਲਸਤਾਨੀ ਸੰਘਰਸ਼ ਵਿਚਲੇ ਰੋਲ ਨੂੰ ਘਟਾ ਕੇ ਦੱਸਿਆ ਪਰ ਦਿੱਲੀ (ਜਿਸ ਨੂੰ ਉਹ ਰਾਜਧਾਨੀ ਕਹਿਣ ਦੀ ਜ਼ਿਦ ਕਰਦਾ ਸੀ) ਵਿਚਲੀ ਬੈਂਕ ਡਕੈਤੀਆਂ ਸਬੰਧੀ ਉਸ ਨੇ ਬੜੇ ਮਾਣ ਨਾਲ ਖੁੱਲ੍ਹ ਕੇ ਦੱਸਿਆ। ਉਸ ਦਾ ਦਿੱਲੀ ਨੂੰ ਵਾਰ ਵਾਰ ‘ਰਾਜਧਾਨੀ’ ਕਹਿਣ ਤੋਂ ਵੀ ਇਹ ਹੀ ਭਾਵ ਸੀ, ਉਹ ਦਿੱਲੀ ਪੁਲੀਸ ਦਾ ਪੂਰਾ ਮਜ਼ਾਕ ਉਡਾ ਰਿਹਾ ਸੀ। ਉਦੋਂ ਭਾਵੇਂ ਸਾਨੂੰ ਉਸ ਦੀਆਂ ਗਤੀਵਿਧੀਆਂ ਬਾਰੇ ਪੂਰੀ ਜਾਣਕਾਰੀ ਨਹੀਂ ਸੀ ਪਰ ਉਹ ਗੱਲ ਕਰਨ ਲੱਗਿਆ ‘ਉਹ’ (ਭਾਰਤ ਸਰਕਾਰ) ਤੇ ਅਸੀਂ (ਖ਼ਾਲਸਤਾਨੀ) ਸ਼ਬਦਾਵਲੀ ਦੀ ਵਰਤੋਂ ਕਰ ਰਿਹਾ ਸੀ। ਮੈਨੂੰ ਉਦੋਂ ਮਹਿਸੂਸ ਹੋਇਆ ਕਿ ਉਹ ਮੇਰੇ ਨਾਲ, ਇੱਕ ‘ਪੁਲੀਸ ਮੁਖੀ’ ਦੇ ਤੌਰ ’ਤੇ ਬਰਾਬਰ ਦੀ ਧਿਰ ਬਣ ਕੇ ਗੱਲ ਕਰ ਰਿਹਾ ਸੀ ( ਨਾ ਕਿ ਮੁਜਰਮ ਦੇ ਤੌਰ ’ਤੇ) …. ਉਸ ਨੂੰ ਫੇਰ ਅਸੀਂ ਗੁਜਰਾਤ ਪੁਲੀਸ ਦੇ ਹਵਾਲੇ ਕਰ ਦਿੱਤਾ, ਜਿੱਥੋਂ ਕਿ ਉਹ ਅਦਾਲਤ ਵਿਚ ਪੇਸ਼ੀ ਲਈ ਲਿਜਾਂਦੇ ਸਮੇਂ, ਪੁਲੀਸ ਹਿਰਾਸਤ ਵਿਚੋਂ ਫ਼ਰਾਰ ਹੋ ਗਿਆ। ਉਸ ਤੋਂ ਬਾਅਦ ਉਸ ਨੇ ਬੜੇ ਦਲੇਰਾਨਾ ਕੰਮ ਕੀਤੇ, ਜਿਨ੍ਹਾਂ ਵਿਚ ਲਲਿਤ ਮਾਕਨ ਐਮ. ਪੀ. ਤੇ ਅਰਜਨ ਦਾਸ ਆਦਿ ਸੰਜੇ ਗਾਂਧੀ ਦੇ ਨੇੜਲੇ ਸਾਥੀਆਂ ਦਾ ਮਾਰੇ ਜਾਣਾ ਵੀ ਸ਼ਾਮਲ ਸੀ। ਦਿੱਲੀ ਤੇ ਪੰਜਾਬ ਵਿਚ ਜਿੰਦੇ ਦੇ ਨਾਂ ਦੀ ਬੜੀ ਦਹਿਸ਼ਤ ਫੈਲ ਗਈ।’’
ਵੇਦ ਮਰਵਾਹਾ ਫੇਰ, ਇੱਕ ਸਬ-ਹੈਡਿੰਗ ‘ਦੂਸਰੀ ਮੁਲਾਕਾਤ’ ਦਾ ਦਿੰਦਾ ਹੈ। ਉਸ ਅਨੁਸਾਰ – ਅਗਸਤ, 1987 ਵਿਚ ਸਿਵਲ ਲਾਈਨਜ਼ ਏਰੀਏ ਵਿਚ ਹੋਏ, ਇੱਕ ਪੁਲੀਸ ਮੁਕਾਬਲੇ ਵਿਚ ਜਿੰਦਾ ਸਖ਼ਤ ਜ਼ਖਮੀ ਹਾਲਤ ਵਿਚ, ਦਿੱਲੀ ਪੁਲੀਸ ਨੇ ਦਬੋਚ ਲਿਆ। ….. ਮੈਂ ਆਪਣੇ ਵਾਇਰਲੈੱਸ ਸੈੱਟ ’ਤੇ ਜਿੰਦੇ ਦੀ ਗ੍ਰਿਫ਼ਤਾਰੀ ਬਾਰੇ ਸੁਣਿਆ ਅਤੇ ਕੁੱਝ ਮਿੰਟਾਂ ਵਿਚ ਹੀ ਪੁਲੀਸ ਸਟੇਸ਼ਨ ਪਹੁੰਚ ਗਿਆ। ਜਿੰਦੇ ਨੂੰ ਇੱਕ ਸਟਰੈਚਰ ’ਤੇ ਪਾ ਕੇ ਐਂਬੂਲੈਂਸ ਵੱਲ ਲਿਜਾਇਆ ਜਾ ਰਿਹਾ ਸੀ, ਜਦੋਂਕਿ ਉਸ ਨੇ ਮੈਨੂੰ ਵੇਖ ਲਿਆ। ਉਸ ਨੇ ਮੁਸਕਰਾ ਕੇ ਮੇਰਾ ਸਵਾਗਤ ਕੀਤਾ। ਉਹ ਬੜੀ ਗੰਭੀਰ ਜ਼ਖਮੀ ਹਾਲਤ ਵਿਚ ਸੀ ਪਰ ਫਿਰ ਵੀ ਉਸ ਨੇ ਮੈਨੂੰ ਮਜ਼ਾਕੀਆ ਲਹਿਜ਼ੇ ਵਿਚ ਕਿਹਾ -‘ਮੁਬਾਰਕ ਹੋ, ਅਬ ਆਪ ਕੋ ਬਹੁਤ ਬੜੀ ਤਰੱਕੀ ਮਿਲੇਗੀ, ਦਿੱਲੀ ਪੁਲੀਸ ਨੇ ਮੁਝੇ ਪਕੜ ਲੀਆ ਹੈ।’ ਮੇਰੇ ਸਾਹਮਣੇ ਉਹ ਬੰਦਾ ਸੀ, ਜਿਹੜਾ ਮੌਤ ਦੇ ਮੂੰਹ ਵਿਚ ਜਾ ਰਿਹਾ ਸੀ ਪਰ ਉਹ ਇਨ੍ਹਾਂ ਪਲਾਂ ਵਿਚ ਵੀ ਬੇਪ੍ਰਵਾਹ ਹੋ ਕੇ ਮਜ਼ਾਕ ਕਰ ਰਿਹਾ ਸੀ। ਮੈਂ ਦੇਖ ਰਿਹਾ ਸੀ ਕਿ ਉਸ ਨੂੰ ਆਪਣੇ ਕਾਜ ਲਈ ਮਹਾਨ ਕੁਰਬਾਨੀ ਕਰਨ ਦੀ ਤਸੱਲੀ ਵੀ ਸੀ ਤੇ ਪੁਲੀਸ ਨੂੰ ਨੀਵਾਂ ਦਿਖਾਉਣ ਦਾ ਚਾਅ ਵੀ… ਉਸ ਦਾ ਫ਼ੌਜੀ ਹਸਪਤਾਲ ਵਿਚ ਇਲਾਜ ਚੱਲਿਆ ਤੇ ਉਹ ਇੱਕ ਅਪਰੇਸ਼ਨ ਤੋਂ ਬਾਅਦ, ਕਰਾਮਾਤੀ ਤੌਰ ’ਤੇ ਠੀਕ ਹੋ ਗਿਆ। ਮੈਂ ਉਸ ਨੂੰ ਡੀ. ਜੀ. ਪੀ. ਕ੍ਰਾਈਮ ਦੇ ਨਾਲ ਹਸਪਤਾਲ ਵਿਚ ਦੇਖਣ ਗਿਆ। ਪਰ ਇਸ ਵਾਰ ਮੈਂ ਪੁੱਛਗਿੱਛ ਲਈ ਨਹੀਂ ਗਿਆ ਪਰ ਉਸ ਇਨਸਾਨ ਨੂੰ ਮਿਲਣ ਗਿਆ, ਜਿਸ ਨੇ ਮੇਰੇ ਮਨ ’ਚ ਵੀ ਸਤਿਕਾਰ ਦੀ ਥਾਂ ਬਣਾ ਲਈ ਸੀ। ਮੈਂ ਇਹ ਇਕਬਾਲ ਕਰਨਾ ਚਾਹੁੰਦਾ ਹਾਂ ਕਿ ਉਦੋਂ ਮੇਰੀਆਂ ਜਿੰਦੇ ਪ੍ਰਤੀ ਭਾਵਨਾਵਾਂ ਇੱਕ ਪ੍ਰੋਫੈਸ਼ਨਲ ਪੁਲੀਸ ਅਫ਼ਸਰ ਵਾਲੀਆਂ ਨਹੀਂ ਸਨ ਬਲਕਿ ਪ੍ਰਸ਼ੰਸਾ ਤੇ ਨਿੱਘ ਵਾਲੀਆਂ ਸਨ…..’
ਖ਼ਾਲਸਤਾਨੀ ਸੰਘਰਸ਼ ਦੇ ਇਸ ਸਿਪਾਹ ਸਿਲਾਰ ਨੂੰ, ‘ਦੁਸ਼ਮਣ’ ਵੱਲੋਂ ਦਿੱਤੀ ਗਈ, ਇਸ ਸ਼ਰਧਾਂਜਲੀ ਚੋਂ ਭਵਿੱਖ ਦੀਆਂ ਪੀੜੀਆਂ ਨੂੰ ਖ਼ਾਲਸਤਾਨੀ ਸੰਘਰਸ਼ ਦੇ ਯੋਧਿਆਂ ਦੀ ਅਸਲੀ ਤਸਵੀਰ ਨਜ਼ਰ ਆਵੇਗੀ।
9 ਅਕਤੂਬਰ ਦਾ ਦਿਨ, ਕੇਸਰੀ ਕਾਫ਼ਲੇ ਦੇ ਸਿਪਾਹ-ਸਿਲਾਰਾਂ ਲਈ ਪ੍ਰਣ ਦਿਵਸ ਹੈ। ਦੋ ਕਰੋੜ ਸਿੱਖ ਕੌਮ ਵੱਲੋਂ ਉਤਸ਼ਾਹ ਤੇ ਸਰੂਰ ਵਿਚ ਸੰਘਰਸ਼ ਵਿਚ ਸ਼ਾਮਲ ਹੋਣ ਦੀ ਲੋੜ ਹੈ ਤਾਂ ਕਿ ਸ਼ਹੀਦਾਂ ਦੇ ਅਧੂਰੇ ਸੰਕਲਪ ਨੂੰ ਪੂਰਿਆਂ ਕੀਤਾ ਜਾ ਸਕੇ। ਭਾਈ ਜਿੰਦਾ – ਸੁੱਖਾ ਨੇ ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ ਵਿਚ ਖ਼ਾਲਸਤਾਨੀ ਸੰਘਰਸ਼ ਦੀ ਠੀਕ ਤਰਜਮਾਨੀ ਕਰਦਿਆਂ ਬੜੇ ਫ਼ਖਰ ਨਾਲ ਲਿਖਿਆ ਸੀ ‘ਜਦੋਂ ਕੌਮਾਂ ਜਾਗਦੀਆਂ ਹਨ ਤਾਂ ਇਤਿਹਾਸ ਨੂੰ ਕੰਬਣੀ ਛਿੜ ਜਾਂਦੀ ਹੈ’ (When the Nations awake, History Shivers.) ਉਨ੍ਹਾਂ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲੇ ਨੇ ਸਮੁੱਚੀ ਕੌਮ ਨੂੰ ਉਸ ਦੇ ਫ਼ਰਜ਼ ਦੀ ਯਾਦ ਕਰਵਾਈ ਹੈ ਤੇ ਹੁਣ ਕੌਮ ਨੇ ਤੁਹਾਡੀ ਗ਼ੁਲਾਮੀ ਦਾ ਜੂਲ਼ਾ ਪਰ੍ਹਾਂ ਵਗਾਹ ਕੇ ਖ਼ਾਲਿਸਤਾਨ ਦੀ ਮੰਜ਼ਿਲ ਵੱਲ ਚੜ੍ਹਾਈ ਕੀਤੀ ਹੋਈ ਹੈ।
ਖ਼ਾਲਸਾ ਜੀ ! ਆਪਣੇ ਕੌਮੀ ਫ਼ਰਜ਼ ਦੀ ਪਛਾਣ ਕਰੀਏ। ਇਹਨਾਂ ਦੋ ਮਰਜੀਵੜਿਆਂ ਨੂੰ ਸੱਚੀ ਸ਼ਰਧਾਂਜਲੀ ਖ਼ਾਲਿਸਤਾਨ ਦੀ ਮੰਜ਼ਿਲ ਵੱਲ ਕਦਮ ਵਧਾ ਕੇ ਦੇਈਏ ! ਗੁੱਸੇ-ਗਿਲੇ, ਤੁਹਮਤਾਂ, ਦਿਲਗੀਰੀਆਂ ਨੂੰ ਪਰ੍ਹੇ ਵਗਾਹ ਮਾਰੀਏ। ਖ਼ਾਲਸਾਈ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਗੁਰਸਿੱਖ ਪਛਾਣ ਨੂੰ ਗੁਰੂ ਰੂਪ ਜਾਣ ਕੇ ਸੱਚੇ-ਸੁੱਚੇ ਪਿਆਰ ਦਾ ਪ੍ਰਗਟਾਵਾ ਸਾਡੀ ਨਿੱਜੀ ਅਤੇ ਕੌਮੀ ਜ਼ਿੰਦਗੀ ਦਾ ਅਟੁੱਟ ਹਿੱਸਾ ਬਣੇ। ਸਾਡੀ ਸਾਂਝੀ ਤਾਕਤ ਦੇ ਸਾਹਮਣੇ ਦੁਸ਼ਮਣ ਜ਼ਿਆਦਾ ਦੇਰ ਟਿਕ ਨਹੀਂ ਸਕੇਗਾ ਤੇ ਸਤਿਗੁਰੂ ਖ਼ਾਲਸੇ ਦਾ ਘਰ ‘ਖ਼ਾਲਿਸਤਾਨ’ ਜ਼ਰੂਰ ਬਖ਼ਸ਼ਣਗੇ। ਭਾਈ ਜਿੰਦਾ-ਸੁੱਖਾ ਦੀ ਸ਼ਹਾਦਤ ਦਾ ਰੁਤਬਾ ਅੱਵਲ ਹੈ-
‘ਜਿਸ ਸ਼ਾਨ ਸੇ ਕੋਈ ਮੁਕਤਲ ਮੇਂ ਗਿਆ, ਵੋਹ ਸ਼ਾਨ ਸਲਾਮਤ ਰਹਤੀ ਹੈ।
ਇਸ ਜਾਨ ਕੀ ਤੋ ਕੋਈ ਬਾਤ ਨਹੀਂ, ਯੇ ਜਾਨ ਤੋ ਆਨੀ-ਜਾਨੀ ਹੈ।’
ਖਾਲਿਸਤਾਨ ਜ਼ਿੰਦਾਬਾਦ


Posted by
Parmjit Singh Sekhon (Dakha)
President Dal Khalsa Alliance
Advisor, Council of Khalistan

Hindus-Brahmins-Terrorism in India,
INDIAN Hindus-Brahmins-TERRORIST,
AND INDIA TERRORIST COUNTRY
***********************************
IT IS TIME TO DECLARE
"INDIA IS OUR WORLD'S TERRORIST AND BARBARIC COUNTRY"

DON’T CALL ME INDIAN.
I’M KHALISTANI


No comments:

Post a Comment